ਜਾਬ ਦੀ ਨਵੀਂ ਟਰਾਂਸਪੋਰਟ ਨੀਤੀ ਦੀ ਜਦ ਹੇਠ ਬਾਦਲ ਪਰਿਵਾਰ ਦੀਆਂ ਲਗਜ਼ਰੀ ਬੱਸਾਂ ਵੀ ਆਉਣਗੀਆਂ। ਪੰਜਾਬ ਸਰਕਾਰ ਦੀ ਨਵੀਂ ਪਾਲਿਸੀ ‘ਚ ਲਗਜ਼ਰੀ ਬੱਸਾਂ ‘ਤੇ ਟੈਕਸ ਵਧੇਗਾ। ਇਸ ਦਾ ਵੱਡਾ ਅਸਰ ਬਾਦਲ ਪਰਿਵਾਰ ਦੀ ਟਰਾਂਸਪੋਰਟ ਤੇ ਪਵੇਗਾ ਕਿਉਂਕਿ ਪੰਜਾਬ ਵਿੱਚ ਸਭ ਤੋਂ ਵੱਧ ਬਾਦਲ ਪਰਿਵਾਰ ਦੀਆਂ ਬੱਸਾਂ ਹੀ ਚੱਲਦੀਆਂ ਹਨ।

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਬਾਦਲ ਖਾਨਦਾਨ ਸਮੇਤ ਪੰਜਾਬ ਦੀਆਂ ਸਾਰੀਆਂ ਲਗਜ਼ਰ ਬੱਸਾਂ ‘ਤੇ ਟੈਕਸ ਵਧੇਗਾ। ਆਮ ਬੱਸਾਂ ਦਾ ਟੈਕਸ ਘਟਾਇਆ ਜਾਵੇਗਾ। ਉਨ੍ਹਾਂ ਕਿਹਾ ਦੋ ਹਫਤਿਆਂ ‘ਚ ਪੰਜਾਬ ਦੀ ਨਵੀਂ ਟਰਾਂਸਪੋਰਟ ਦਾ ਖਰੜਾ ਤਿਆਰ ਹੋ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਨੂੰ ਦੇਖਣ ਤੋਂ ਬਾਅਦ ਮਨਜ਼ੂਰੀ ਦੇਣਗੇ।

Advertisements